Pages

15 October 2017

ਭਗਵੰਤ ਮਾਨ ਨੇ ਕੀ ਕਿਹਾ ਗੁਰਦਾਸਪੁਰ ਦੀ ਹਾਰ ਤੋਂ ਬਾਅਦ

ਜਗਤਾਰ ਢੰਡਿਆਲ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਜ਼ਿਮਨੀ ਚੋਣ ‘ਚ ਹਾਰ ਸਵੀਕਾਰ ਕਰ ਲਈ ਹੈ। ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਹਨ। ਲੋਕਾਂ ਦਾ ਫਤਵਾ ਸਵੀਕਾਰ ਕਰਦੇ ਹੋਏ ਪਾਰਟੀ ਹਾਰ ਦੇ ਕਾਰਨਾਂ ਦੀ ਸਮੀਖਿਆ ਕਰੇਗੀ ਤੇ ਕਮੀਆਂ-ਖਾਮੀਆਂ ਦੂਰ ਕਰੇਗੀ। ‘ਆਪ’ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਭਗਵੰਤ ਮਾਨ ਕਾਂਗਰਸ ਦੇ ਜੇਤੂ ਉਮੀਦਵਾਰ ਸੁਨੀਲ ਜਾਖੜ ਨੂੰ ਵਧਾਈ ਦਿੰਦੇ ਹੋਏ ਉਮੀਦ ਜਤਾਈ ਕਿ ਜਾਖੜ ਬਤੌਰ ਮੈਂਬਰ ਪਾਰਲੀਮੈਂਟ ਤੇ ਪੰਜਾਬ ਕਾਂਗਰਸ ਪ੍ਰਧਾਨ ਉਹ ਸਾਰੇ ਚੋਣ ਵਾਅਦੇ ਤੁਰੰਤ ਪੂਰੇ ਕਰਾਉਣਗੇ ਜਿਹੜੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਸਨ, ਪਰ ਸੱਤਾ ‘ਚ ਆਉਣ ਉਪਰੰਤ ਕਾਂਗਰਸ ਉਸੇ ਤਰ੍ਹਾਂ ਮੁਕਰ ਗਈ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਬਣਨ ਪਿੱਛੋਂ ਨਰਿੰਦਰ ਮੋਦੀ ਮੁਕਰੇ ਹਨ।
ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਨੇ ਦੋ ਸਰਕਾਰਾਂ ਖਿਲਾਫ ਮੁੱਦਿਆਂ ਦੇ ਅਧਾਰ ‘ਤੇ ਇਮਾਨਦਾਰੀ ਤੇ ਸੱਚੇ-ਸੁੱਚੇ ਤਰੀਕੇ ਨਾਲ ਗੁਰਦਾਸਪੁਰ ਦੀ ਚੋਣ ਲੜੀ, ਸ਼ਾਇਦ ਸਾਧਨਾਂ-ਸੰਸਾਧਨਾ ਦੀ ਕਮੀ ਕਾਰਨ ਅਸੀਂ ਆਪਣੀ ਗੱਲ ਚੰਗੀ ਤਰ੍ਹਾਂ ਜਨਤਾ ਕੋਲ ਪੇਸ਼ ਕਰਨ ਤੋਂ ਅਸਮਰਥ ਰਹੇ ਜਾਂ ਫਿਰ ਗੁਰਦਾਸਪੁਰ ਦੇ ਲੋਕਾਂ ਨੇ 6 ਮਹੀਨੇ ਪਹਿਲਾਂ ਸੱਤਾ ‘ਚ ਆਈ ਕੈਪਟਨ ਸਰਕਾਰ ਨੂੰ ਕੁਝ ਸਮਾਂ ਹੋਰ ਦੇਣਾ ਬਿਹਤਰ ਸਮਝਿਆ, ਪਰ ਇੱਕ ਗੱਲ ਸਾਫ ਹੋ ਚੁੱਕੀ ਹੈ ਕਿ ਦੇਸ਼ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਜਨ-ਵਿਰੋਧੀ ਨੀਤੀਆਂ ਤੇ ਫੋਕੀ ਜੁਮਲੇਬਾਜ਼ੀ ਨੂੰ ਰੱਦ ਕਰ ਦਿੱਤਾ ਹੈ।
ਇਸ ਲਈ ਜੇਕਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰੇਗੀ ਤਾਂ 2019 ‘ਚ ਕਾਂਗਰਸ ਦਾ ਹਾਲ ਵੀ ਅਕਾਲੀ-ਭਾਜਪਾ ਵਰਗਾ ਹੋਵੇਗਾ। ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਹਰ ਵਾਰ ਜਨਤਾ ਨੂੰ ਡਰਾ ਧਮਕਾ ਕੇ ਚੋਣ ਨਹੀਂ ਜਿੱਤੀ ਜਾ ਸਕਦੀ। ਇਸ ਲਈ ਕਾਂਗਰਸੀ ਲੀਡਰ ਲੋਕਾਂ ਨੂੰ ਡਰਾਉਣ ਧਮਕਾਉਣ ਦੀ ਥਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ। ਮਾਨ ਨੇ ਇਲਜ਼ਾਮ ਲਾਇਆ ਕਿ ਕਾਂਗਰਸ ਸਰਕਾਰ ਨੇ ਇਸ ਚੋਣ ‘ਚ ਨਾ ਕੇਵਲ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਬਲਕਿ ਸੱਤਾ ਦੇ ਜ਼ੋਰ ਨਾਲ ਆਮ ਆਦਮੀ ਪਾਰਟੀ ਦੇ ਸਮਰਥਕਾਂ, ਵਰਕਰਾਂ ਤੇ ਆਗੂਆਂ ਨੂੰ ਡਰਾਇਆ ਧਮਕਾਇਆ ਗਿਆ।
ਭਗਵੰਤ ਮਾਨ ਨੇ ਕਿਹਾ ਕਿ ਗੁਰਦਾਸਪੁਰ ਜ਼ਿਮਨੀ ਚੋਣ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਲਈ ਪੈਮਾਨਾ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ਰਾਜਨੀਤੀ ‘ਚ ਸਮੀਕਰਨ ਬਦਲਦੇ ਰਹਿੰਦੇ ਹਨ। ਭਗਵੰਤ ਮਾਨ ਨੇ ਗੁਰਦਾਸਪੁਰ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਤੇ ਲੋਕਾਂ ਦੇ ਹਿੱਤਾਂ ਲਈ ਆਮ ਆਦਮੀ ਪਾਰਟੀ ਦਾ ਸੰਘਰਸ਼ ਹਮੇਸ਼ਾ ਜਾਰੀ ਰਹੇਗਾ, ਇਸ ਲਈ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੂੰ ਹੌਂਸਲੇ ਬੁਲੰਦ ਰੱਖਣ।

No comments:

Post a Comment

fake marriages in Punjab

Newspaper ads in Punjab are the visible tips of a booming underground industry in fake marriages iF you read   Punjabi Epaper tha...